8 ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?।
9 ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ।
10 ਪਰਮੇਸ਼ੁਰ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ, ਯਹੋਵਾਹ ਵਿੱਚ ਮੈਂ ਬਚਨ ਦੀ ਉਸਤਤ ਕਰਾਂਗਾ।
11 ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ?
12 ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ,