1ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁੱਕ ਗਿਆ ਸੀ। ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ, ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ, ਜਿਨ੍ਹਾਂ ਚਿਰ ਇਹ ਆਫ਼ਤਾਂ ਨਾ ਲੰਘ ਜਾਣ।
2ਮੈ ਅੱਤ ਮਹਾਨ ਪਰਮੇਸ਼ੁਰ ਨੂੰ ਪੁਕਾਰਾਂਗਾ, ਉਸ ਪਰਮੇਸ਼ੁਰ ਨੂੰ ਜਿਹੜਾ ਮੇਰੇ ਲਈ ਸਭ ਕੁਝ ਪੂਰਿਆਂ ਕਰਦਾ ਹੈ।