3ਉਹ ਸਵਰਗ ਤੋਂ ਭੇਜ ਕੇ ਮੈਨੂੰ ਬਚਾਵੇਗਾ, ਜਦ ਮੇਰਾ ਮਿੱਧਣ ਵਾਲਾ ਮੈਨੂੰ ਦੋਸ਼ ਦਿੰਦਾ ਹੈ। ਸਲਹ। ਪਰਮੇਸ਼ੁਰ ਆਪਣੀ ਦਯਾ ਤੇ ਆਪਣੀ ਸਚਿਆਈ ਘੱਲੇਗਾ।
4ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।
5ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!