5ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!
6ਉਨ੍ਹਾਂ ਨੇ ਮੇਰੇ ਕਦਮਾਂ ਦੇ ਲਈ ਜਾਲ਼ ਤਿਆਰ ਕੀਤਾ, ਮੇਰੀ ਜਾਨ ਝੁੱਕ ਗਈ ਹੈ। ਉਨ੍ਹਾਂ ਨੇ ਮੇਰੇ ਅੱਗੇ ਟੋਆ ਪੁੱਟਿਆ ਹੈ, ਉਹ ਆਪ ਉਸ ਵਿੱਚ ਡਿੱਗ ਪਏ ਹਨ। ਸਲਹ।
7ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੇਰਾ ਮਨ ਕਾਇਮ ਹੈ, ਮੈਂ ਗਾਵਾਂਗਾ, ਮੈਂ ਭਜਨ ਕੀਰਤਨ ਕਰਾਂਗਾ!
8ਹੇ ਮੇਰੇ ਮਨ, ਜਾਗ! ਹੇ ਸਿਤਾਰ ਤੇ ਬਰਬਤ, ਜਾਗੋ! ਮੈਂ ਫਜ਼ਰ ਨੂੰ ਵੀ ਜਾਗਾਂਗਾ!
9ਹੇ ਪ੍ਰਭੂ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਮੈਂ ਕੌਮਾਂ ਵਿੱਚ ਤੇਰੀ ਅਰਾਧਨਾ ਕਰਾਂਗਾ!