Text copied!
Bibles in Panjabi

ਜ਼ਬੂਰ 58:4-9 in Panjabi

Help us?

ਜ਼ਬੂਰ 58:4-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,
5 ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ।
6 ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ, ਜੁਆਨ ਬੱਬਰ ਸ਼ੇਰਾਂ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ।
7 ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਜਾਣੋ, ਟੋਟੇ-ਟੋਟੇ ਹੋ ਜਾਣ!
8 ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ!
9 ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।
ਜ਼ਬੂਰ 58 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ