1ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਸ਼ਾਊਲ ਦੇ ਭੇਜੇ ਹੋਏ ਲੋਕਾਂ ਨੇ ਉਸ ਨੂੰ ਮਾਰਨ ਲਈ ਘਰ ਉੱਤੇ ਪਹਿਰਾ ਦਿੱਤਾ। ਹੇ ਪਰਮੇਸ਼ੁਰ, ਮੇਰੇ ਵੈਰੀਆਂ ਤੋਂ ਮੈਨੂੰ ਛੁਡਾ, ਮੇਰੇ ਵਿਰੋਧੀਆਂ ਤੋਂ ਮੈਨੂੰ ਉਚਿਆਈ ਤੇ ਰੱਖ!
2ਮੈਨੂੰ ਬਦਕਾਰਾਂ ਤੋਂ ਛੁਡਾ, ਅਤੇ ਖੂਨੀ ਮਨੁੱਖਾਂ ਤੋਂ ਮੈਨੂੰ ਬਚਾ!