10ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।
11ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ਼, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ!
12ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!
13ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ! ਸਲਹ।
14ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ।