Text copied!
Bibles in Panjabi

ਜ਼ਬੂਰ 59:13-17 in Panjabi

Help us?

ਜ਼ਬੂਰ 59:13-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ! ਸਲਹ।
14 ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ।
15 ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ, ਅਤੇ ਜੇ ਰੱਜ ਨਾ ਜਾਨ ਤਾਂ ਸਾਰੀ ਰਾਤ ਠਹਿਰਨ!
16 ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ।
17 ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ, ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।
ਜ਼ਬੂਰ 59 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ