14ਤਾਂ ਓਹ ਸ਼ਾਮਾਂ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਣ, ਅਤੇ ਨਗਰ ਵਿੱਚ ਘੁੰਮਣ ਫਿਰਨ।
15ਓਹ ਟੁੱਕ ਦੇ ਲੱਭਣ ਨੂੰ ਭੌਂਦੇ ਫਿਰਨ, ਅਤੇ ਜੇ ਰੱਜ ਨਾ ਜਾਨ ਤਾਂ ਸਾਰੀ ਰਾਤ ਠਹਿਰਨ!
16ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ। ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ।