Text copied!
Bibles in Panjabi

ਜ਼ਬੂਰ 59:5-10 in Panjabi

Help us?

ਜ਼ਬੂਰ 59:5-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ, ਤੂੰ ਸਾਰੀਆਂ ਕੌਮਾਂ ਦੀ ਖ਼ਬਰ ਲੈਣ ਨੂੰ ਜਾਗ ਉੱਠ! ਕਿਸੇ ਖੋਟੇ ਬਦਕਾਰ ਉੱਤੇ ਦਯਾ ਨਾ ਕਰ! ਸਲਹ।
6 ਓਹ ਸ਼ਾਮ ਵੇਲੇ ਨੂੰ ਮੁੜ ਆਣ ਕੇ ਕੁੱਤੇ ਵਾਂਗੂੰ ਭੌਂਕਦੇ ਹਨ, ਅਤੇ ਨਗਰ ਵਿੱਚ ਘੁੰਮਦੇ ਫਿਰਦੇ ਹਨ।
7 ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?
8 ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।
9 ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਰ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ।
10 ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।
ਜ਼ਬੂਰ 59 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ