7 ਵੇਖ, ਓਹ ਆਪਣੇ ਮੂੰਹੋਂ ਡਕਾਰਦੇ ਹਨ, ਉਨ੍ਹਾਂ ਦੇ ਬੁੱਲ੍ਹਾਂ ਉੱਤੇ ਤਲਵਾਰਾਂ ਹਨ, ਕਿਉਂ ਜੋ ਓਹ ਆਖਦੇ ਹਨ, ਕੌਣ ਸੁਣਦਾ ਹੈ?
8 ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।
9 ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਰ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ।
10 ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।
11 ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ਼, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ!