Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 59

ਜ਼ਬੂਰ 59:8-12

Help us?
Click on verse(s) to share them!
8ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!।
9ਹੇ ਮੇਰੇ ਬਲ, ਮੈਂ ਤੇਰੀ ਵੱਲ ਗੌਰ ਕਰਾਂਗਾ, ਪਰਮੇਸ਼ੁਰ ਮੇਰਾ ਉੱਚਾ ਗੜ੍ਹ ਜੋ ਹੈ।
10ਮੇਰਾ ਦਯਾਵਾਨ ਪਰਮੇਸ਼ੁਰ ਮੈਨੂੰ ਮਿਲੇਗਾ, ਪਰਮੇਸ਼ੁਰ ਮੈਨੂੰ ਮੇਰੇ ਘਾਤੀਆਂ ਉੱਤੇ ਮੇਰੀ ਫਤਹ ਵਿਖਾਵੇਗਾ।
11ਉਨ੍ਹਾਂ ਨੂੰ ਨਾ ਵੱਢ, ਮਤੇ ਮੇਰੀ ਪਰਜਾ ਭੁੱਲ ਜਾਵੇ, ਹੇ ਪ੍ਰਭੂ, ਸਾਡੀ ਢਾਲ਼, ਆਪਣੀ ਸ਼ਕਤੀ ਨਾਲ, ਉਨ੍ਹਾਂ ਨੂੰ ਭੁਆਂ ਕੇ ਹੇਠਾਂ ਕਰ ਦੇ!
12ਉਨ੍ਹਾਂ ਦੇ ਬੁੱਲ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੇ ਮੂੰਹ ਦੇ ਪਾਪ ਦੇ ਕਾਰਨ, ਅਤੇ ਉਸ ਫਿਟਕਾਰ ਤੇ ਉਸ ਝੂਠ ਦੇ ਕਾਰਨ ਜੋ ਓਹ ਬੋਲਦੇ ਹਨ, ਓਹ ਆਪਣੇ ਹੰਕਾਰ ਵਿੱਚ ਫੜੇ ਜਾਣ!

Read ਜ਼ਬੂਰ 59ਜ਼ਬੂਰ 59
Compare ਜ਼ਬੂਰ 59:8-12ਜ਼ਬੂਰ 59:8-12