1ਪ੍ਰਧਾਨ ਵਜਾਉਣ ਵਾਲੇ ਦੇ ਲਈ: ਬੰਸਰੀਆਂ ਦੇ ਨਾਲ। ਦਾਊਦ ਦਾ ਭਜਨ। ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ, ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ।
2ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ ਮੇਰੀ ਦੁਹਾਈ ਦੀ ਅਵਾਜ਼ ਸੁਣ, ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ।
3ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ, ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।
4ਕਿਉਂਕਿ ਤੂੰ ਅਜਿਹਾ ਪਰਮੇਸ਼ੁਰ ਨਹੀਂ ਜੋ ਦੁਸ਼ਟਤਾਈ ਤੋਂ ਪਰਸੰਨ ਹੋਵੇਂ, ਬਦੀ ਤੇਰੇ ਨਾਲ ਰਹਿ ਨਹੀਂ ਸਕਦੀ।
5ਘਮੰਡੀ ਤੇਰੀਆਂ ਅੱਖਾਂ ਅੱਗੇ ਖੜ੍ਹੇ ਨਹੀਂ ਹੋ ਸਕਦੇ, ਤੂੰ ਸਾਰਿਆਂ ਬਦਕਾਰਾਂ ਨਾਲ ਵੈਰ ਰੱਖਦਾ ਹੈਂ।
6ਤੂੰ ਝੂਠ ਮਾਰਨ ਵਾਲਿਆਂ ਦਾ ਨਾਸ ਕਰਦਾ ਹੈਂ। ਯਹੋਵਾਹ ਖੂਨੀ ਅਤੇ ਛਲੀਏ ਤੋਂ ਘਿਣ ਕਰਦਾ ਹੈ।
7ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।
8ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,