7ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।
8ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
9ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।