7 ਪਰ ਮੈਂ ਤੇਰੀ ਵੱਡੀ ਦਯਾ ਦੇ ਕਾਰਨ ਤੇਰੇ ਭਵਨ ਵਿੱਚ ਆਵਾਂਗਾ, ਮੈਂ ਤੇਰਾ ਭੈਅ ਮੰਨ ਕੇ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ।
8 ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
9 ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।