2ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ!
3ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
4ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ। ਸਲਹ।
5ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ!
6ਪਰਮੇਸ਼ੁਰ ਨੇ ਆਪਣੇ ਪਵਿੱਤਰ ਸਥਾਨ ਤੋਂ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
7ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
8ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ!