8ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ!
9ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
10ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ, ਹੇ ਪਰਮੇਸ਼ੁਰ, ਕੀ ਤੂੰ ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?