1ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਭਜਨ। ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇ!
2ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
3ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ।
4ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ।