4ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ।
5ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈਅ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ।
6ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।
7ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ।