1ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। ਯਦੂਥੂਨ ਦੀ ਰਾਗ ਉੱਤੇ। ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ।
2ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹ ਮੇਰਾ ਉੱਚਾ ਗੜ੍ਹ ਹੈ, ਮੈਂ ਬਹੁਤਾ ਨਾ ਡੋਲਾਂਗਾ।
3ਤੁਸੀਂ ਕਦ ਤੋੜੀ ਇੱਕ ਮਨੁੱਖ ਉੱਤੇ ਹੱਲਾ ਕਰਦੇ ਰਹੋਗੇ, ਤਾਂ ਜੋ ਤੁਸੀਂ ਸਭ ਮਿਲ ਕੇ ਉਸ ਨੂੰ ਵੱਢ ਸੁੱਟੋ, ਜੋ ਝੁਕੀ ਹੋਈ ਕੰਧ ਤੇ ਹਿੱਲਦੀ ਹੋਈ ਵਾੜ ਵਰਗਾ ਹੈ?
4ਓਹ ਮਤਾ ਪਕਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ। ਸਲਹ।