Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 62

ਜ਼ਬੂਰ 62:4-12

Help us?
Click on verse(s) to share them!
4ਓਹ ਮਤਾ ਪਕਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ। ਸਲਹ।
5ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
6ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।
7ਮੇਰਾ ਬਚਾਓ ਅਤੇ ਮੇਰਾ ਪਰਤਾਪ ਪਰਮੇਸ਼ੁਰ ਉੱਤੇ ਕਾਇਮ ਹੈ, ਮੇਰੇ ਬਲ ਦੀ ਚੱਟਾਨ ਅਤੇ ਮੇਰੀ ਪਨਾਹ ਪਰਮੇਸ਼ੁਰ ਵਿੱਚ ਹੈ।
8ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
9ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।
10ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤੀ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।
11ਪਰਮੇਸ਼ੁਰ ਇੱਕੋ ਵਾਰ ਬੋਲਿਆ, ਸਗੋਂ ਦੋ ਵਾਰੀ ਮੈਂ ਇਹ ਸੁਣਿਆ, ਕਿ ਸਮਰੱਥਾ ਪਰਮੇਸ਼ੁਰ ਦੀ ਹੈ।
12ਹੇ ਪ੍ਰਭੂ, ਦਯਾ ਵੀ ਤੇਰੀ ਹੀ ਹੈ, ਕਿਉਂ ਜੋ ਤੂੰ ਹਰ ਮਨੁੱਖ ਨੂੰ ਉਹ ਦੀਆਂ ਕੀਤੀਆਂ ਅਨੁਸਾਰ ਫਲ ਦਿੰਦਾ ਹੈਂ।

Read ਜ਼ਬੂਰ 62ਜ਼ਬੂਰ 62
Compare ਜ਼ਬੂਰ 62:4-12ਜ਼ਬੂਰ 62:4-12