Text copied!
Bibles in Panjabi

ਜ਼ਬੂਰ 62:5-10 in Panjabi

Help us?

ਜ਼ਬੂਰ 62:5-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
6 ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।
7 ਮੇਰਾ ਬਚਾਓ ਅਤੇ ਮੇਰਾ ਪਰਤਾਪ ਪਰਮੇਸ਼ੁਰ ਉੱਤੇ ਕਾਇਮ ਹੈ, ਮੇਰੇ ਬਲ ਦੀ ਚੱਟਾਨ ਅਤੇ ਮੇਰੀ ਪਨਾਹ ਪਰਮੇਸ਼ੁਰ ਵਿੱਚ ਹੈ।
8 ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
9 ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।
10 ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤੀ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।
ਜ਼ਬੂਰ 62 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ