Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 63

ਜ਼ਬੂਰ 63:2-11

Help us?
Click on verse(s) to share them!
2ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।
3ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
4ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।
5ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
6ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
7ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
8ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।
9ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ।
10ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।
11ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।

Read ਜ਼ਬੂਰ 63ਜ਼ਬੂਰ 63
Compare ਜ਼ਬੂਰ 63:2-11ਜ਼ਬੂਰ 63:2-11