2ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।
3ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
4ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ, ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।
5ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,