5 ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
6 ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
7 ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।