Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 64

ਜ਼ਬੂਰ 64:1-6

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।
2ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,
3ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,
4ਕਿ ਗੁਪਤ ਥਾਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਨਕ ਚਲਾਉਂਦੇ ਹਨ ਅਤੇ ਡਰਦੇ ਨਹੀਂ।
5ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਸਾਨੂੰ ਵੇਖੇਗਾ?
6ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!” ਕਿਉਂ ਜੋ ਮਨੁੱਖ ਦੇ ਮਨ ਦੇ ਵਿਚਾਰ ਅਤੇ ਅੰਦਰਲਾ ਦਿਲ ਡੂੰਘਾ ਹੈ।

Read ਜ਼ਬੂਰ 64ਜ਼ਬੂਰ 64
Compare ਜ਼ਬੂਰ 64:1-6ਜ਼ਬੂਰ 64:1-6