Text copied!
Bibles in Panjabi

ਜ਼ਬੂਰ 64:3-10 in Panjabi

Help us?

ਜ਼ਬੂਰ 64:3-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਿਨ੍ਹਾਂ ਨੇ ਆਪਣੀ ਜੀਭ ਤਲਵਾਰ ਵਾਂਗੂੰ ਤਿੱਖੀ ਕੀਤੀ ਹੈ ਅਤੇ ਆਪਣੇ ਕੌੜੇ ਬਚਨਾਂ ਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਲਿਆ ਹੈ,
4 ਕਿ ਗੁਪਤ ਥਾਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਨਕ ਚਲਾਉਂਦੇ ਹਨ ਅਤੇ ਡਰਦੇ ਨਹੀਂ।
5 ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਸਾਨੂੰ ਵੇਖੇਗਾ?
6 ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!” ਕਿਉਂ ਜੋ ਮਨੁੱਖ ਦੇ ਮਨ ਦੇ ਵਿਚਾਰ ਅਤੇ ਅੰਦਰਲਾ ਦਿਲ ਡੂੰਘਾ ਹੈ।
7 ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,
8 ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।
9 ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।
10 ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਯਹੋਵਾਹ ਦੀ ਵਡਿਆਈ ਕਰਨਗੇ।
ਜ਼ਬੂਰ 64 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ