5ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਸਾਨੂੰ ਵੇਖੇਗਾ?
6ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!” ਕਿਉਂ ਜੋ ਮਨੁੱਖ ਦੇ ਮਨ ਦੇ ਵਿਚਾਰ ਅਤੇ ਅੰਦਰਲਾ ਦਿਲ ਡੂੰਘਾ ਹੈ।
7ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,
8ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।
9ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।
10ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਯਹੋਵਾਹ ਦੀ ਵਡਿਆਈ ਕਰਨਗੇ।