7 ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,
8 ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।
9 ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ।
10 ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਯਹੋਵਾਹ ਦੀ ਵਡਿਆਈ ਕਰਨਗੇ।