1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਗੀਤ। ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਣਾ ਪੂਰੀ ਕੀਤੀ ਜਾਵੇਗੀ।
2ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ।
3ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ, ਤੂੰ ਸਾਡੇ ਅਪਰਾਧਾਂ ਨੂੰ ਕੱਜ ਲਵੇਂਗਾ।
4ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।
5ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ ਹੈਂ, ਤੂੰ ਧਰਮ ਨਾਲ ਭਿਆਨਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ!