Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 65

ਜ਼ਬੂਰ 65:1-8

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਗੀਤ। ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਣਾ ਪੂਰੀ ਕੀਤੀ ਜਾਵੇਗੀ।
2ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ।
3ਬੁਰੀਆਂ ਗੱਲਾਂ ਮੇਰੇ ਉੱਤੇ ਪਰਬਲ ਹੁੰਦੀਆਂ ਹਨ, ਤੂੰ ਸਾਡੇ ਅਪਰਾਧਾਂ ਨੂੰ ਕੱਜ ਲਵੇਂਗਾ।
4ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।
5ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ ਹੈਂ, ਤੂੰ ਧਰਮ ਨਾਲ ਭਿਆਨਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ!
6ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ੍ਹ ਕਰਦਾ ਹੈਂ, ਤੇਰਾ ਲੱਕ ਬਲ ਨਾਲ ਬੰਨਿਆ ਹੋਇਆ ਹੈ।
7ਤੂੰ ਸਮੁੰਦਰਾਂ ਦੇ ਰੌਲ਼ੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲ਼ੇ ਨੂੰ ਅਤੇ ਲੋਕਾਂ ਦੀ ਹਲਚਲ ਨੂੰ ਥਮਾ ਦਿੰਦਾ ਹੈਂ,
8ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ, ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ।

Read ਜ਼ਬੂਰ 65ਜ਼ਬੂਰ 65
Compare ਜ਼ਬੂਰ 65:1-8ਜ਼ਬੂਰ 65:1-8