11ਤੂੰ ਆਪਣੀ ਨੇਕੀ ਦਾ ਮੁਕਟ ਸਾਲ ਦੇ ਉੱਤੇ ਧਰਦਾ ਹੈਂ, ਅਤੇ ਤੇਰੀਆਂ ਲੀਹਾਂ ਤੋਂ ਚਿਕਨਾਈ ਚੋਂਦੀ ਹੈ।
12ਉਜਾੜ ਦੀਆਂ ਜੂਹਾਂ ਉੱਤੇ ਉਹ ਚੋਂਦੀ ਹੈ, ਅਤੇ ਪਹਾੜੀਆਂ ਦੇ ਲੱਕ ਖੁਸ਼ੀ ਨਾਲ ਬੱਧੇ ਹੋਏ ਹਨ।
13ਜੂਹਾਂ ਇੱਜੜ ਨਾਲ ਕੱਜੀਆਂ ਗਈਆਂ, ਦੂਣਾ ਅੰਨ ਨਾਲ ਢੱਕੀਆਂ ਗਈਆਂ, ਓਹ ਖੁਸ਼ੀ ਦੇ ਲਲਕਾਰੇ ਮਾਰਦੀਆਂ ਹਨ ਅਤੇ ਗਾਉਂਦੀਆਂ ਹਨ।