4ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।
5ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ ਹੈਂ, ਤੂੰ ਧਰਮ ਨਾਲ ਭਿਆਨਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ!
6ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ੍ਹ ਕਰਦਾ ਹੈਂ, ਤੇਰਾ ਲੱਕ ਬਲ ਨਾਲ ਬੰਨਿਆ ਹੋਇਆ ਹੈ।
7ਤੂੰ ਸਮੁੰਦਰਾਂ ਦੇ ਰੌਲ਼ੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲ਼ੇ ਨੂੰ ਅਤੇ ਲੋਕਾਂ ਦੀ ਹਲਚਲ ਨੂੰ ਥਮਾ ਦਿੰਦਾ ਹੈਂ,
8ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ, ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ।
9ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ-ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ-ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰ੍ਹਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ।