8ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ, ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ।
9ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ-ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ-ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰ੍ਹਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ।
10ਤੂੰ ਉਹ ਦੇ ਸਿਆੜਾਂ ਦੀ ਡੰਝ ਲਾਹ ਦਿੰਦਾ ਹੈਂ, ਤੂੰ ਉਹ ਦੀਆਂ ਵੱਟਾਂ ਨੂੰ ਪੱਧਰੀਆਂ ਕਰਦਾ ਹੈਂ, ਤੂੰ ਉਹ ਨੂੰ ਮੀਂਹ ਨਾਲ ਨਰਮ ਕਰਦਾ ਹੈਂ, ਤੂੰ ਉਹ ਦੇ ਪੁੰਗਰਨ ਵਿੱਚ ਬਰਕਤ ਦਿੰਦਾ ਹੈਂ।
11ਤੂੰ ਆਪਣੀ ਨੇਕੀ ਦਾ ਮੁਕਟ ਸਾਲ ਦੇ ਉੱਤੇ ਧਰਦਾ ਹੈਂ, ਅਤੇ ਤੇਰੀਆਂ ਲੀਹਾਂ ਤੋਂ ਚਿਕਨਾਈ ਚੋਂਦੀ ਹੈ।
12ਉਜਾੜ ਦੀਆਂ ਜੂਹਾਂ ਉੱਤੇ ਉਹ ਚੋਂਦੀ ਹੈ, ਅਤੇ ਪਹਾੜੀਆਂ ਦੇ ਲੱਕ ਖੁਸ਼ੀ ਨਾਲ ਬੱਧੇ ਹੋਏ ਹਨ।