10 ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ।
11 ਤੂੰ ਸਾਨੂੰ ਜਾਲ਼ ਵਿੱਚ ਲਿਆਇਆ, ਤੂੰ ਸਾਡੇ ਲੱਕਾਂ ਉੱਤੇ ਡਾਢਾ ਭਾਰ ਪਾ ਦਿੱਤਾ ਹੈ!
12 ਤੂੰ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਤੇ ਪਾਣੀ ਦੇ ਵਿੱਚੋਂ ਦੀ ਲੰਘੇ, ਪਰ ਤੂੰ ਸਾਨੂੰ ਭਰਿਆ ਥਾਵਾਂ ਵਿੱਚ ਪਹੁੰਚਾ ਦਿੱਤਾ।
13 ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਣਾਂ ਤੇਰੇ ਅੱਗੇ ਪੂਰੀਆਂ ਕਰਾਂਗਾ,
14 ਜਿਹੜੀਆਂ ਮੇਰੇ ਬੁੱਲ੍ਹਾਂ ਤੋਂ ਨਿੱਕਲੀਆਂ, ਅਤੇ ਸੰਕਟ ਦੇ ਵੇਲੇ ਮੈਂ ਆਪਣੇ ਮੂੰਹੋਂ ਮੰਨਿਆ।