15 ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ-ਮੋਟੇ ਪਸ਼ੂਆਂ ਨੂੰ ਛੱਤ੍ਰਿਆਂ ਦੀ ਧੂਪ ਨਾਲ ਚੜ੍ਹਾਵਾਂਗਾ। ਸਲਹ।
16 ਪਰਮੇਸ਼ੁਰ ਦਾ ਭੈਅ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ।
17 ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।
18 ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ।