17 ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।
18 ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ।
19 ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।
20 ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।