3ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾਂ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!
4ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ। ਸਲਹ।
5ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸ਼ੀਆਂ ਦੀ ਵੱਲ ਉਹ ਦੀ ਕਰਨੀ ਭਿਆਨਕ ਹੈ।