3 ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾਂ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!
4 ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ। ਸਲਹ।
5 ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸ਼ੀਆਂ ਦੀ ਵੱਲ ਉਹ ਦੀ ਕਰਨੀ ਭਿਆਨਕ ਹੈ।