4 ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ। ਸਲਹ।
5 ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸ਼ੀਆਂ ਦੀ ਵੱਲ ਉਹ ਦੀ ਕਰਨੀ ਭਿਆਨਕ ਹੈ।
6 ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਸੁੱਕੇ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।