Text copied!
Bibles in Panjabi

ਜ਼ਬੂਰ 66:5-11 in Panjabi

Help us?

ਜ਼ਬੂਰ 66:5-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸ਼ੀਆਂ ਦੀ ਵੱਲ ਉਹ ਦੀ ਕਰਨੀ ਭਿਆਨਕ ਹੈ।
6 ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਸੁੱਕੇ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।
7 ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ!। ਸਲਹ।
8 ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ,
9 ਜਿਸ ਨੇ ਸਾਡੀ ਜਾਨ ਨੂੰ ਜਿਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ।
10 ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ।
11 ਤੂੰ ਸਾਨੂੰ ਜਾਲ਼ ਵਿੱਚ ਲਿਆਇਆ, ਤੂੰ ਸਾਡੇ ਲੱਕਾਂ ਉੱਤੇ ਡਾਢਾ ਭਾਰ ਪਾ ਦਿੱਤਾ ਹੈ!
ਜ਼ਬੂਰ 66 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ