5ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸ਼ੀਆਂ ਦੀ ਵੱਲ ਉਹ ਦੀ ਕਰਨੀ ਭਿਆਨਕ ਹੈ।
6ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਸੁੱਕੇ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।
7ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ!। ਸਲਹ।