6 ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਸੁੱਕੇ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।
7 ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ!। ਸਲਹ।
8 ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ,
9 ਜਿਸ ਨੇ ਸਾਡੀ ਜਾਨ ਨੂੰ ਜਿਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ।