Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 66

ਜ਼ਬੂਰ 66:7-20

Help us?
Click on verse(s) to share them!
7ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ!। ਸਲਹ।
8ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ,
9ਜਿਸ ਨੇ ਸਾਡੀ ਜਾਨ ਨੂੰ ਜਿਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ।
10ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ।
11ਤੂੰ ਸਾਨੂੰ ਜਾਲ਼ ਵਿੱਚ ਲਿਆਇਆ, ਤੂੰ ਸਾਡੇ ਲੱਕਾਂ ਉੱਤੇ ਡਾਢਾ ਭਾਰ ਪਾ ਦਿੱਤਾ ਹੈ!
12ਤੂੰ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਤੇ ਪਾਣੀ ਦੇ ਵਿੱਚੋਂ ਦੀ ਲੰਘੇ, ਪਰ ਤੂੰ ਸਾਨੂੰ ਭਰਿਆ ਥਾਵਾਂ ਵਿੱਚ ਪਹੁੰਚਾ ਦਿੱਤਾ।
13ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਣਾਂ ਤੇਰੇ ਅੱਗੇ ਪੂਰੀਆਂ ਕਰਾਂਗਾ,
14ਜਿਹੜੀਆਂ ਮੇਰੇ ਬੁੱਲ੍ਹਾਂ ਤੋਂ ਨਿੱਕਲੀਆਂ, ਅਤੇ ਸੰਕਟ ਦੇ ਵੇਲੇ ਮੈਂ ਆਪਣੇ ਮੂੰਹੋਂ ਮੰਨਿਆ।
15ਮੈਂ ਤੈਨੂੰ ਹੋਮ ਦੀਆਂ ਬਲੀਆਂ ਲਈ ਮੋਟੇ-ਮੋਟੇ ਪਸ਼ੂਆਂ ਨੂੰ ਛੱਤ੍ਰਿਆਂ ਦੀ ਧੂਪ ਨਾਲ ਚੜ੍ਹਾਵਾਂਗਾ। ਸਲਹ।
16ਪਰਮੇਸ਼ੁਰ ਦਾ ਭੈਅ ਰੱਖਣ ਵਾਲਿਓ, ਆਓ, ਸੁਣੋ, ਅਤੇ ਮੈਂ ਤੁਹਾਨੂੰ ਦੱਸਾਂਗਾ ਕਿ ਉਹ ਨੇ ਮੇਰੀ ਜਾਨ ਲਈ ਕੀ ਕੁਝ ਕੀਤਾ ਹੈ।
17ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।
18ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ।
19ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।
20ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।

Read ਜ਼ਬੂਰ 66ਜ਼ਬੂਰ 66
Compare ਜ਼ਬੂਰ 66:7-20ਜ਼ਬੂਰ 66:7-20