4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।
5ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
6ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
7ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।