1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਪਰਮੇਸ਼ੁਰ ਉੱਠੇ, ਉਹ ਦੇ ਵੈਰੀ ਛਿੰਨ ਭਿੰਨ ਹੋ ਜਾਣ, ਅਤੇ ਜਿਹੜੇ ਉਸ ਨਾਲ ਖਹਿ ਰੱਖਦੇ ਹਨ ਓਹ ਉਸ ਦੇ ਅੱਗੋਂ ਨੱਸ ਜਾਣ!
2ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਉਹਨਾਂ ਨੂੰ ਉਡਾ ਦੇ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!
3ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ-ਬਾਗ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ!