Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 68

ਜ਼ਬੂਰ 68:11-25

Help us?
Click on verse(s) to share them!
11ਪ੍ਰਭੂ ਹੁਕਮ ਦਿੰਦਾ ਹੈ, ਖ਼ਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ,
12“ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!” ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।
13ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਘੁੱਗੀ ਦੇ ਖੰਭ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ।
14ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ!
15ਬਾਸ਼ਾਨ ਦਾ ਪਰਬਤ ਪਰਮੇਸ਼ੁਰ ਦਾ ਪਰਬਤ ਹੈ, ਬਾਸ਼ਾਨ ਦਾ ਪਰਬਤ ਚੋਟੀਆਂ ਦਾ ਪਰਬਤ ਹੈ।
16ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।
17ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।
18ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।
19ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ।
20ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।
21ਪਰਮੇਸ਼ੁਰ ਜ਼ਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੇ ਵਾਲਾਂ ਵਾਲੀ ਖੋਪੜੀ ਨੂੰ ਭੰਨ ਸੁੱਟੇਗਾ!
22ਪ੍ਰਭੂ ਨੇ ਫ਼ਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,
23ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!
24ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।
25ਗਵੱਈਏ ਅੱਗੇ-ਅੱਗੇ ਅਤੇ ਵਜੰਤਰੀ ਪਿੱਛੇ-ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।

Read ਜ਼ਬੂਰ 68ਜ਼ਬੂਰ 68
Compare ਜ਼ਬੂਰ 68:11-25ਜ਼ਬੂਰ 68:11-25