Text copied!
Bibles in Panjabi

ਜ਼ਬੂਰ 68:13-25 in Panjabi

Help us?

ਜ਼ਬੂਰ 68:13-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਘੁੱਗੀ ਦੇ ਖੰਭ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ।
14 ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ!
15 ਬਾਸ਼ਾਨ ਦਾ ਪਰਬਤ ਪਰਮੇਸ਼ੁਰ ਦਾ ਪਰਬਤ ਹੈ, ਬਾਸ਼ਾਨ ਦਾ ਪਰਬਤ ਚੋਟੀਆਂ ਦਾ ਪਰਬਤ ਹੈ।
16 ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।
17 ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।
18 ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।
19 ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ।
20 ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।
21 ਪਰਮੇਸ਼ੁਰ ਜ਼ਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੇ ਵਾਲਾਂ ਵਾਲੀ ਖੋਪੜੀ ਨੂੰ ਭੰਨ ਸੁੱਟੇਗਾ!
22 ਪ੍ਰਭੂ ਨੇ ਫ਼ਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,
23 ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!
24 ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।
25 ਗਵੱਈਏ ਅੱਗੇ-ਅੱਗੇ ਅਤੇ ਵਜੰਤਰੀ ਪਿੱਛੇ-ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ