16ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।
17ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।
18ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।
19ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ।