18ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।
19ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ।
20ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।
21ਪਰਮੇਸ਼ੁਰ ਜ਼ਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੇ ਵਾਲਾਂ ਵਾਲੀ ਖੋਪੜੀ ਨੂੰ ਭੰਨ ਸੁੱਟੇਗਾ!
22ਪ੍ਰਭੂ ਨੇ ਫ਼ਰਮਾਇਆ ਕਿ ਮੈਂ ਉਨ੍ਹਾਂ ਨੂੰ ਬਾਸ਼ਾਨ ਤੋਂ ਮੋੜ ਲਿਆਵਾਂਗਾ, ਮੈਂ ਸਮੁੰਦਰ ਦੀਆਂ ਡੁੰਘਿਆਈਆਂ ਤੋਂ ਮੋੜ ਲਿਆਵਾਂਗਾ,
23ਤਾਂ ਜੋ ਤੂੰ ਆਪਣੇ ਪੈਰ ਨੂੰ ਲਹੂ ਵਿੱਚ ਡੋਬੇਂ, ਅਤੇ ਤੇਰੇ ਕੁੱਤਿਆਂ ਦੀ ਜੀਭ ਦਾ ਲੁਕਮਾ ਵੈਰੀਆਂ ਵਿੱਚੋਂ ਹੋਵੇ!